This Portal is for Registration for Visitors Coming to Sultanpur Lodhi Only. For Kartarpur Corridor Registration Click Here
This Portal is for Registration for Visitors Coming to Sultanpur Lodhi Only. For Kartarpur Corridor Registration Click Here

News Details

News Details

ਬੂਟੇ ਵੰਡਣ ਦੀ ਪਿਰਤ ਨੇ ਟਾਹਲੀ ਸਾਹਿਬ ਦੇ ਜੋੜ ਮੇਲੇ ਦੀ ਵੱਖਰੀ ਪਛਾਣ ਉਭਾਰੀ

1193 Views | July 05, 2018

ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖਾਨਪੁਰ ਵਿੱਚ ਹਰ ਸਾਲ 5 ਜੁਲਾਈ ਨੂੰ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਪੰਜਾਬ ਦੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਦੀ ਮੁਹਿੰਮ ਸ਼ੁਰੂ ਕਰਦਿਆਂ ਬੂਟਿਆਂ ਦਾ ਪ੍ਰਸ਼ਾਦ ਵੰਡਿਆ। ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਟਾਹਲੀ ਸਾਹਿਬ ਤੋਂ ਇਸ ਵੱਡੇ ਸਲਾਨਾ ਜੋੜ ਮੇਲੇ 'ਤੇ ਬੂਟੇ ਵੰਡਣ ਦੀ ਪਿਰਤ ਪਾਈ ਗਈ ਹੈ। ਇਸ ਸਮਾਗਮ ਵਿੱਚ ਹਰ ਸਾਲ ਸੰਗਤਾਂ ਵੱਡੀ ਗਿਣਤੀ ਵਿਚ ਪ੍ਰਸ਼ਾਦ ਦੇ ਰੂਪ ਵਿਚ ਬੂਟੇ ਆਪੋ ਆਪਣੇ ਘਰਾਂ ਨੂੰ ਲੈ ਕੇ ਜਾਂਦੀਆਂ ਹਨ।  ਇਸ ਸਮਾਗਮ ਵਿੱਚ ਹਰ ਵਾਰ ਵਾਤਾਵਰਣ ਨੂੰ ਬਚਾਉਂਣ ਲਈ ਸੰਤ ਮਹਾਂਪੁਰਸ਼ ਆਪਣੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹਨ।