This Portal is for Registration for Visitors Coming to Sultanpur Lodhi Only. For Kartarpur Corridor Registration Click Here
This Portal is for Registration for Visitors Coming to Sultanpur Lodhi Only. For Kartarpur Corridor Registration Click Here

News Details

News Details

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ੫੦ ਸਿੱਖ ਸ਼ਖਸ਼ੀਅਤਾਂ ਦੀ ਕਿਤਾਬ ਰਿਲੀਜ਼ ਕੀਤੀ

1307 Views | October 30, 2018

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ੫੦ ਸਿੱਖ ਸ਼ਖਸ਼ੀਅਤਾਂ ਦੀ ਕਿਤਾਬ ਰਿਲੀਜ਼ ਕੀਤੀ
ਸੰਤ ਸੀਚੇਵਾਲ ਤੇ ਸੰਤ ਸੇਵਾ ਸਿੰਘ ਦੇ ਵਾਤਾਵਰਣ ਪੱਖੀ ਕਾਰਜਾਂ ਦੀ ਕੀਤੀ ਸ਼ਲਾਘਾ
ਸੁਲਤਾਨਪੁਰ ਲੋਧੀ, ੩੦ ਅਕਤੂਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ 'ਪ੍ਰੋਮੀਨੈਂਟ ਸਿੱਖ ਆਫ਼ ਇੰਡੀਆ' ਰਿਲੀਜ਼ ਕੀਤੀ ਗਈ। ਇਹ ਕਿਤਾਬ ਡਾ: ਪ੍ਰਭਲੀਨ ਸਿੰਘ  ਨੇ ਲਿਖੀ ਹੈ ਜਿਸ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਪ੍ਰਕਾਸ਼ਿਤ ਕੀਤਾ ਹੈ। ਅੰਗਰੇਜ਼ੀ ਵਿੱਚ ਲਿਖੀ ਇਹ ਕਿਤਾਬ ਨੂੰ ਰਿਲੀਜ਼ ਕਰਨ ਲਈ ਉਪ ਰਾਸ਼ਟਰਪਤੀ ਹਾਊਸ ਦੇ ਸਰਦਾਰ ਵੱਲਭਭਾਈ ਪਟੇਲ ਕਾਨਫਰੰਸ ਹਾਲ 'ਚ ਸਮਾਗਮ ਰੱਖਿਆ ਗਿਆ ਸੀ।
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਇਸ ਕਿਤਾਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬੜੀ ਖੁਸ਼ੀ ਹੋਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ ੨੦੧੯ ਵਿੱਚ ਆ ਰਹੇ ੫੫੦ ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਇਹ ਕਿਤਾਬ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਹੋਵੇਗੀ।ਸਿੱਖ ਭਾਈਚਾਰੇ ਨੇ ਹਮੇਸ਼ਾ ਹੀ ਦੇਸ਼ ਦੀ ਅਜ਼ਾਦੀ ਅਤੇ ਵਿਕਾਸ ਕਾਰਜ਼ਾਂ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗਰੀਬਾਂ ਤੇ ਨਿਤਾਣਿਆਂ ਦੀ ਭਲਾਈ ਦਾ ਹੋਕਾ ਦਿੱਤਾ।ਸਿੱਖ ਧਰਮ ਦਾ ਸਿਧਾਂਤ ਕਿਰਤ ਕਰਨੀ, ਨਾਮ ਜੱਪਣਾ ਤੇ ਵੰਡਣ ਛੱਕਣਾ ਹੈ।ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕਿਹਾ ਕਿ ਆਪਣੀ ਮਾਤ ਭਾਸ਼ਾ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।ਦੇਸ਼ ਦੀਆਂ ਨਾਮਵਰ ਸ਼ਖਸ਼ੀਅਤਾਂ ਦਾ ਜ਼ਿਕਰ ਕਰਦਿਆ ਉਨ੍ਹਾ ਕਿਹਾ ਕਿ ਮਾਤ ਭਾਸ਼ਾ ਵਿੱਚ ਹੀ ਵਿਦਿਆ ਹਾਸਲ ਕਰਕੇ ਉਚ ਅਹੁਦੇ ਪ੍ਰਾਪਤ ਕੀਤੇ ਸਨ ਜਿੰਨ੍ਹਾਂ ਵਿੱਚ ਏ.ਪੀ.ਜੇ ਅਬਦੁਲ ਕਲਾਮ ਸਮੇਤ ਹੋਰ ਬਹੁਤ ਸਾਰੀਆਂ ਸ਼ਖਸ਼ੀਅਤਾਂ ਸ਼ਾਮਿਲ ਹਨ।
ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸ਼ੀਅਤਾਂ ਦੇ ਕਾਰਜਾਂ ਬਾਰੇ ਉਚੇਚੇ ਤੌਰ 'ਤੇ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਿਤਾਬ ਵਿੱਚ ਪੰਜਾਬ ਦੀਆਂ ਦੋ ਧਾਰਮਿਕ ਸ਼ਖਸ਼ੀਅਤਾਂ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਸੰਤ ਸੇਵਾ ਸਿੰਘ ਬਾਰੇ ਖੂਬਸੂਰਤ ਢੰਗ ਨਾਲ ਲਿਖਿਆ ਹੈ ਜਿੰਨ੍ਹਾਂ ਵੱਲੋਂ ਵਾਤਾਵਰਣ ਪੱਖ ਤੋਂ ਪ੍ਰੇਰਨਾਦਾਇਕ ਕਾਰਜ ਕੀਤੇ ਹਨ। ਉਨ੍ਹਾਂ ਦਸਿਆ ਕਿ ਸੰਤ ਸੀਚੇਵਾਲ ਨੇ ਪ੍ਰਦੂਸ਼ਿਤ 
ਹੋ ਚੁੱਕੀ ੧੬੦ ਕਿਲੋਮੀਟਰ ਲੰਬੀ ਨਦੀਂ ਨੂੰ ਸਾਫ਼ ਕੀਤਾ ਹੈ ਤੇ ਇਹ ਨਦੀ ਬਾਬੇ ਨਾਨਕ ਦੇ ਇਤਿਹਾਸ ਨਾਲ ਜੁੜੀ ਹੋਈ ਹੈ।ਸੰਤ ਸੇਵਾ ਸਿੰਘ ਨੇ ਵੱਡੀ ਪੱਧਰ 'ਤੇ ਰੁੱਖ ਲਾ ਕੇ ਵਾਤਾਵਰਣ ਨੂੰ ਸੁਧਾਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਨੇ ਵੀ ਆਪਣੇ ਸੰਬੋਧਨ ਵਿੱਚ ਸਿੱਖਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ  ਸਿੰਘ ਜੀ.ਕੇ, ਰਣਧੀਰ ਸਿੰਘ, ਐਸ.ਪੀ ਸਿੰਘ ਉਬਰਾਏ, ਸੁਰਜੀਤ ਸਿੰਘ ਸ਼ੰਟੀ, ਅਮਰੀਕ ਸਿੰਘ ਸੰਧੂ ਸਮੇਤ ਹੋਰ ਬਹੁਤ ਸਾਰੀਆਂ ਸ਼ਖਸ਼ੀਅਤਾਂ ਹਾਜ਼ਰ ਸਨ।

ਫੋਟੋ ਕੈਪਸ਼ਨ
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸਿੱਖਾਂ ਬਾਰੇ ਕਿਤਾਬ ਰਿਲੀਜ਼ ਕਰਦੇ ਹੋਏ । ਉਨ੍ਹਾਂ ਨਾਲ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਸ਼ਖਸ਼ੀਅਤਾਂ ਵੀ ਨਜ਼ਰ ਆ ਰਹੇ ਹਨ।