This Portal is for Registration for Visitors Coming to Sultanpur Lodhi Only. For Kartarpur Corridor Registration Click Here
This Portal is for Registration for Visitors Coming to Sultanpur Lodhi Only. For Kartarpur Corridor Registration Click Here

News Details

News Details

ਜ਼ਿਲ੍ਹੇ ਵਿੱਚ ਹਰਿਆਵਲ ਨੂੰ ਵਧਾਉਣ ਲਈ ੫ ਲੱਖ ਪੌਦੇ ਲਗਾਏ ਜਾਣਗੇ- ਡਿਪਟੀ ਕਮਿਸ਼ਨਰ

1718 Views | November 30, 2018

ਜ਼ਿਲ੍ਹੇ ਵਿੱਚ ਹਰਿਆਵਲ ਨੂੰ ਵਧਾਉਣ ਲਈ ੫ ਲੱਖ ਪੌਦੇ ਲਗਾਏ ਜਾਣਗੇ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵਲੋਂ ਸੀਚੇਵਾਲ ਨਰਸਰੀ ਦਾ ਦੌਰਾ
ਸੁਲਤਾਨਪੁਰ ਲੋਧੀ 30 ਨਵੰਬਰ 
ਦੁਨੀਆਂ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸੰਕਲਪ  ਦੇਣ ਵਾਲੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਹਰ ਪਿੰਡ ਵਿੱਚ 550ਪੌਦੇ ਲਗਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਮਹਾਤਮਾ ਗਾਂਧੀ ਰਾਸ਼ਟਰ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਧੀਨ ਪਿੰਡ ਸੀਚੇਵਾਲ ਵਿਖੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਉਦਮਾਂ ਸਦਕਾ ਸਥਾਪਿਤ ਕੀਤੀ ਗਈ ਨਰਸਰੀ ਦਾ ਦੌਰਾ ਕੀਤਾ ਗਿਆ।
   ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵਲੋਂ ਨਰਸਰੀ ਵਿੱਚ ਉਪਲੱਬਧ ਪੌਦਿਆਂ ਦੇ ਸਟਾਕ ਦਾ ਜਾਇਜ਼ਾ ਲੈਂਦਿਆ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿੱਚ 550 ਪੌਦੇ ਲਗਾਉਣ ਦੇ ਕੀਤੇ ਗਏ ਐਲਾਨ ਦੇ ਮੱਦੇਨਜਰ ਜ਼ਿਲ੍ਹੇ ਦੇ 900 ਪਿੰਡਾਂ ਵਿੱਚ 5 ਲੱਖ ਪੌਦੇ ਲਗਾ ਕੇ ਹਰਿਆਲੀ ਹੇਠ ਖੇਤਰ ਨੂੰ ਵਧਾਇਆ ਜਾਵੇਗਾ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਮੁਹਿੰਮ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸਰਧਾਂਜ਼ਲੀ ਹੋਵੇਗੀ।  
  ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਤੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸ੍ਰੀ ਸ਼ਰਮਾ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਸਕੂਲਾਂ ਤੋਂ ਇਲਾਵਾ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ, ਗੈਰ ਸਰਕਾਰੀ ਸੰਸਥਾਵਾਂ ਨੂੰ ਮਾਨਵਤਾ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਇਸ ਪਵਿੱਤਰ ਕਾਰਜ ਨੂੰ ਨੇਪਰੇ ਚਾੜਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।