This Portal is for Registration for Visitors Coming to Sultanpur Lodhi Only. For Kartarpur Corridor Registration Click Here
This Portal is for Registration for Visitors Coming to Sultanpur Lodhi Only. For Kartarpur Corridor Registration Click Here

News Details

News Details

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਦੁਆਰਾ ਬੇਰ ਸਾਹਿਬ ‘ਚ ਨਤਮਸਤਕ

473 Views | November 09, 2019

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਦੁਆਰਾ ਬੇਰ ਸਾਹਿਬ ਨਤਮਸਤਕ
ਬਾਬੇ ਨਾਨਕ ਦੀ ਵੇਈਂ ਨੂੰ ਪ੍ਰਣਾਮ ਕਰਨ ਲਈ ਉਚੇਚੇ ਤੌਰਤੇ ਗਏ ਵੇਈਂ ਦੇ ਪੱਤਣਾਂਤੇ
 ਸੁਲਤਾਨਪੁਰ ਲੋਧੀ, 7 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪਰਕਾਸ਼ ਪੁਰਬ ਦੇ ਚਲਦੇ ਸਮਾਗਮਾਂ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਿਰਮਲ ਕੁਟੀਆ ਪਵਿੱਤਰ ਕਾਲੀ ਵਿਖੇ ਸਿੱਖ ਜੱਥੇਬੰਦੀਆਂ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਸਨਮਾਨਿਤ ਵੀ ਕੀਤਾ। ਗੁਰਦੁਆਰਾ ਬੇਰ ਸਾਹਿਬ ਨੇੜੇ ਸ਼੍ਰੋਮਣੀ ਕਮੇਟੀ ਦੀ ਬਣੀ ਸਟੇਜ ਤੋਂ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆ ਨਿਤੀਸ਼ ਕੁਮਾਰ ਨੇ ਕਿਹਾ ਕਿ ਅੱਜ ਉਹ ਮਨੁੱਖਤਾ ਨੂੰ ਬਰਾਬਰਤਾ, ਪਿਆਰ ਅਤੇ ਮਿਲਵਰਤਨ ਸਿਖਾਉਣ ਵਾਲੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਆਪਣੀ ਸ਼ਰਧਾ-ਭਾਵਨਾ ਦਾ ਪ੍ਰਗਟਾਵਾ ਕਰਨ  ਲਈ ਪਹੁੰਚੇ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂਤੇ ਚੱਲਣ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ  ਗੁਰੂ ਸਾਹਿਬ ਦੀ ਸਿੱਖਿਆਵਾਂ ਅੱਜ ਵੀ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾਦਾਇਕ ਹਨ।
ਸ੍ਰੀ ਨਿਤੀਸ਼ ਕੁਮਾਰ ਨੇ ਕਿਹਾ ਕਿ  ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਦਰਸ਼ਕ ਸਮਾਜ ਦੀ ਨੀਂਹ ਰੱਖੀ ਅਤੇ ਮਾਨਵਤਾ ਨੂੰ ਸਦਭਾਵਨਾ ਤੇ ਸਾਂਝੀਵਾਲਤਾ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੂਰੀ ਦੁਨੀਆ  ਦੇ ਸਾਂਝੇ ਗੁਰੂ ਸਾਹਿਬ  ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਹਾਰ ਅੰਦਰ ਪਾਵਨ ਨਗਰੀ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਨਾਉਣ ਦਾ ਸੰਗਤ ਨੂੰ ਸੁਭਾਗ ਪ੍ਰਾਪਤ ਹੋਇਆ ਸੀ ਅਤੇ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ ਕਿ ਇਸ ਖ਼ਾਸ ਮੌਕੇ ਉਨ੍ਹਾਂ ਪਾਸੋਂ ਵੀ ਗੁਰੂ ਸਾਹਿਬ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਸੀ।
ਗੁਰਦੁਆਰਾ ਬੇਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ  ਨਿਤੀਸ਼ ਕੁਮਾਰ ਉਚੇਚੇ ਤੌਰਤੇ  ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ  ਦੇ ਦਰਸ਼ਨਾਂ ਲਈ ਗਏ ਤੇ ਉਨ੍ਹਾਂ ਨੇ ਵੇਈਂ ਦੇ ਜਲ  ਹੱਥ ਪੈਰ ਧੋ ਕੇ ਗੁਰੂ ਨਾਨਕ ਦੇਵ ਜੀ ਦੀ ਸੁਲਤਾਨਪੁਰ ਲੋਧੀ ਵਿੱਚ ਬਚੀ ਇੱਕੋ ਇੱਕ ਨਿਸ਼ਾਨੀ ਪਵਿੱਤਰ ਵੇਈਂ ਨੂੰ ਸ਼ਰਧਾਂ ਨਾਲ ਪ੍ਰਣਾਮ ਵੀ ਕੀਤਾ।
ਇਸ ਤੋਂ ਬਾਅਦ ਉਹ ਨਿਰਮਲ ਕੁਟੀਆ ਵਿਖੇ ਉਚੇਚੇ ਤੌਰਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਵਾਤਾਵਰਣ ਪ੍ਰੇਮੀ  ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ।ਇੱਥੇ ਨਵੇਂ ਬਣੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਨਿਤੀਸ਼ ਕੁਮਾਰ ਨੇ ਬੂਟਾ ਵੀ ਲਗਾਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸਿੱਖ ਜੱਥੇਬੰਦੀਆਂ ਅਤੇ ਨਿਰਮਲਾ ਪੰਥ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਦਾ ਉਚੇਚਾ ਸਨਮਾਨ ਕੀਤਾ।ਇੰਨ੍ਹਾਂ ਜੱਥੇਬੰਦੀਆਂ ਵਿੱਚ ਨਿਰਮਲਾ ਪੰਚਾਇਤੀ ਅਖਾੜਾ ਦੇ ਸ੍ਰੀਮਹੰਤ ਗਿਆਨ ਦੇਵ ਸਿੰਘ,ਨਿਹੰਗ ਜੱਥੇਬੰਦੀਆਂ ਵਿੱਚੋਂ ਸੰਤ ਬਲਬੀਰ ਸਿੰਘ, ਸੰਤ ਦਇਆ ਸਿੰਘ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਪਾਲ ਸਿੰਘ ਲੋਹੀਆ , ਸੰਤ ਸੁਖਜੀਤ ਸਿੰਘ , ਸੁਰਜੀਤ ਸਿੰਘ ਸ਼ੰਟੀ, ਸੀਨੀਅਰ ਇੰਜੀਨਅਰ ਰੁਪਿੰਦਰ ਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਬੋਪਾਰਾਏ ਸਮੇਤ ਹੋਰ ਧਾਰਮਿਕ ਸ਼ਖਸ਼ੀਅਤਾਂ ਹਾਜ਼ਰ ਸਨ।ਉਨ੍ਹਾਂ ਨਾਲ ਆਏ ਵਫ਼ਦ ਵਿੱਚ ਸ਼ਾਮਿਲ ਬਿਹਾਰ ਵਿਧਾਨ ਸਭਾ ਦੇ ਸਪੀਕਰ ਵਿਜੇ ਕੁਮਾਰ ਚੌਧਰੀ, ਮੁੱਖ ਸਕੱਤਰ ਦੀਪਕ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਅੰਜਨੀ ਕੁਮਾਰ ਸਿੰਘ ਤੇ ਡੀ.ਜੀ.ਪੀ ਬਿਹਾਰ ਸ੍ਰੀ ਗੁਪਤੇਸ਼ਵਰ ਪਾਂਡੇ  ਵੀ ਸ਼ਾਮਲ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਮਿਸਾਲ ਪ੍ਰਬੰਧ ਕਰਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਮੁੱਚੀ ਸਿੱਖ ਕੌਮ ਦੇ ਦਿਲ ਜਿੱਤ ਲਏ ਸਨ।ਪੰਜਾਬ ਸਰਕਾਰ ਵੱਲੋਂ ਨਿਤੀਸ਼ ਕੁਮਾਰ ਦਾ ਸਵਾਗਤ ਕੈਬਨਿਟ ਮੰਤਰੀ ਨਿਤੀਸ਼ ਕੁਮਾਰ ਅਤੇ ਹਲਕੇ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤਾ।
ਸਿੱਖ ਜੱਥੇਬੰਦੀਆਂ ਵੱਲੋਂ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਸਨਮਾਨਿਤ ਕਰਦੀਆਂ ਹੋਈਆ।